Ticker

6/recent/ticker-posts

BREAKING: Bail Revoked for SMO Kanwaljit in ₹50,000 Bribe Case

ਪੰਜਾਹ ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਐਸ.ਐਮ.ਓ ਕੰਵਲਜੀਤ ਦੀ ਜ਼ਮਾਨਤ ਰੱਦ

ਤਰਨਤਾਰਨ , 29 ਦਸੰਬਰ ( ਦਾਨਿਸ਼ ਗੁਪਤਾ )

ਵਿਜੀਲੈਂਸ ਵੱਲੋਂ ਕੰਟੀਨ ਨਾਲ ਸਬੰਧਤ ਠੇਕੇਦਾਰ ਕੋਲੋ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਗਏ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ.ਕੰਵਲਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਰੱਦ ਕਰ ਦਿੱਤੀ ਗਈ। ਕੰਵਲਜੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ 3 ਅਪ੍ਰੈਲ ਦੀ ਦੁਪਹਿਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ।

ਐਸ.ਐਮ.ਓ ਕੰਵਲਜੀਤ ਸਿੰਘ ਨੂੰ ਵਿਜੀਲੈਂਸ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

 ਐਸਐਮਓ ਕੰਵਲਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਨਾਲ ਸਬੰਧਤ ਕੰਟੀਨ ਤੋਂ ਤਿਆਰ ਖਾਣੇ ਦੀ ਗੁਣਵੱਤਾ ’ਤੇ ਸਵਾਲ ਉਠਾਉਂਦੇ ਹੋਏ ਠੇਕੇਦਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ। ਉਸ ਨੇ ਕਈ ਵਾਰ ਠੇਕੇਦਾਰ ਤੋਂ ਨਕਦੀ ਵੀ ਲਈ, ਪਰ ਉਸ ਦਾ ਲਾਲਚ ਵਧਦਾ ਰਿਹਾ। 3 ਅਪ੍ਰੈਲ ਨੂੰ ਵਿਜੀਲੈਂਸ ਨੇ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਕੰਵਲਜੀਤ ਸਿੰਘ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।

 ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਐਸਐਮਓ ਦੀ ਪਟੀਸ਼ਨ ’ਤੇ ਪਹਿਲੀ ਸੁਣਵਾਈ 24 ਅਪਰੈਲ ਨੂੰ ਹੋਈ ਸੀ। ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸ਼ਰਮਾ ਦੀ ਅਦਾਲਤ ਨੇ ਵਿਜੀਲੈਸ ਪਾਸੋ ਵਿਸਥਾਰਤ ਰਿਪੋਰਟ ਮੰਗੀ ਹੈ। ਵਿਜੀਲੈਂਸ ਨੇ ਰਿਪੋਰਟ ਤਿਆਰ ਕਰਕੇ ਵਧੀਕ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤੀ। ਉਕਤ ਰਿਪੋਰਟ ਤੋਂ ਬਾਅਦ ਸੋਮਵਾਰ ਨੂੰ ਅਦਾਲਤ 'ਚ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਦੌਰਾਨ ਸ਼ਿਕਾਇਤਕਰਤਾ ਧਰਮਵੀਰ ਸਿੰਘ ਵੱਲੋਂ ਐਡਵੋਕੇਟ ਮਨਮੋਹਨ ਸਿੰਘ ਠੁਕਰਾਲ ਵੀ ਪੇਸ਼ ਹੋਏ | ਜਦੋਂਕਿ ਸਰਕਾਰੀ ਵਕੀਲ ਵਜੋਂ ਰਾਕੇਸ਼ ਕੁਮਾਰ ਸ਼ਰਮਾ ਨੇ ਸਰਕਾਰ ਦੀ ਤਰਫ਼ੋਂ ਕੇਸ ਪੇਸ਼ ਕੀਤਾ। ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸ਼ਰਮਾ ਨੇ ਸ਼ਾਮ ਨੂੰ ਐਸ.ਐਮ.ਓ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

Post a Comment

0 Comments